ਐਬਸਫੋਰਡ ਦੇ ਵਿਦਿਆਰਥੀ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਨਤਮਸਤਕ ਹੋਏ

ਸਰੀ, 26 ਜਨਵਰੀ (ਹਰਦਮ ਮਾਨ)-ਬੀਤੇ ਦਿਨ ਐਬਸਫੋਰਡ ਦੇ ਲਾਈਫ ਟਾਈਮਜ਼ ਸਕੂਲ ਆਫ ਯੂਥ ਆਊਟਰੀਚ ਦੇ ਵਿਦਿਆਰਥੀ ਅਤੇ ਉਹਨਾਂ ਦੇ ਅਧਿਆਪਕ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਸਿੱਖ ਧਰਮ ਅਤੇ ਸਾਊਥ ਏਸ਼ੀਅਨ ਕਮਿਊਨਿਟੀ ਤੇ ਸੱਭਿਆਚਾਰ ਬਾਰੇ ਜਾਣਕਾਰੀ ਹਾਸਲ ਕਰਨ ਲਈ ਨਤਮਸਤਕ ਹੋਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਲਵੰਤ ਸਿੰਘ ਸੰਘੇੜਾ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਸਥਾਰ ਵਿਚ ਸਿੱਖ ਧਰਮ ਅਤੇ ਕਮਿਊਨਿਟੀ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕੁਝ ਯਾਦਗਾਰੀ ਤਸਵੀਰਾਂ ਵੀ ਖਿੱਚੀਆਂ।

ਸ. ਸੰਘੇੜਾ ਨੇ ਦੱਸਿਆ ਕਿ ਰਿਚਮੰਡ ਵਿਖੇ ਸਵਰਗ ਦੇ ਮਾਰਗ ਤੇ ਸਥਿਤ ਇਹ ਧਾਰਮਕ ਅਸਥਾਨ ਰਿਚਮੰਡ ਸ਼ਹਿਰ ਦਾ ਮਾਣ ਵਧਾ ਰਿਹਾ ਹੈ। ਵੱਖ ਵੱਖ ਧਰਮਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਇਹ ਸੜਕ ਬਹੁਤ ਹੀ ਮਹੱਤਵਪੂਰਨ ਹੈ। ਸਕੂਲੀ ਵਿਦਿਆਰਥੀ ਅਤੇ ਹੋਰ ਲੋਕ ਇੱਥੇ ਵੱਡੀ ਗਿਣਤੀ ਵਿਚ ਆਉਂਦੇ ਹਨ। ਇਸ ਸਿਲਸਿਲੇ ਵਿਚ ਗੁਰਦੁਆਰਾ ਨਾਨਕ ਨਿਵਾਸ ਬਹੁਤ ਚੰਗੀ ਭੂਮਿਕਾ ਨਿਭਾ ਰਿਹਾ ਹੈ। ਖਾਸ ਕਰਕੇ ਸਕੂਲੀ ਬੱਚਿਆਂ ਲਈ ਤਾਂ ਇਹ ਰਾਹ ਸਿੱਖਿਆ ਦਾ ਇਕ ਬਹੁਤ ਹੀ ਲਾਭਦਾਇਕ ਵਸੀਲਾ ਹੈ।

ਹਰਦਮ ਮਾਨ

ਸਪੈਸ਼ਲ ਰਿਪੋਰਟਰ, ਬੀ.ਸੀ., ਕੈਨੇਡਾ

Related Articles

- Advertisement -spot_img

Latest Articles