ਡਾ. ਸਰਬਜੀਤ ਕੌਰ ਸੋਹਲ ਸਨਮਾਨਿਤ ਹੋਏ

ਦੇਸ਼ਾਂ-ਵਿਦੇਸ਼ਾਂ ਵਿੱਚ ਪੰਜਾਬੀ ਸਾਹਿਤ ਦਾ ਪ੍ਰਚਾਰ ਅਤੇ ਪਸਾਰ ਕਰ ਰਹੇ ਡਾ. ਸਰਬਜੀਤ ਕੌਰ ਸੋਹਲ : ਰਮਿੰਦਰ ਰੰਮੀ

ਹਰਦੇਵ ਚੌਹਾਨ
ਚੰਡੀਗੜ੍ਹ, 1 ਮਈ

ਪੰਜਾਬੀ ਸਾਹਿਤ, ਭਾਸ਼ਾ ਅਤੇ ਸਭਿਆਚਾਰ ਦੇ ਪ੍ਰਚਾਰ ਤੇ ਵਿਸਥਾਰ ਲਈ ਲੜੀਵਾਰ ਪ੍ਰੋਗ੍ਰਾਮਾਂ ਦੇ ਤਹਿਤ ਪ੍ਰਸਿੱਧ ਸ਼ਾਇਰਾ, ਕਹਾਣੀਕਾਰਾ ਅਤੇ ਸਹਿਤਕਾਰਾ ਪ੍ਰਿੰਸੀਪਲ ਡਾ. ਸਰਬਜੀਤ ਕੌਰ ਸੋਹਲ, ਪ੍ਰਧਾਨ, ਪੰਜਾਬ ਸਾਹਿਤ ਅਕਾਦਮੀ ਵੱਲੋਂ ਭੁਪਿੰਦਰ ਸਿੰਘ ਵਾਲੀਆ ਦੇ ਗ੍ਰਹਿ ਵਿਖੇ ਸਾਹਿਤਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਸਰਬਜੀਤ ਕੌਰ ਸੋਹਲ ਨੇ ਵਿਚਾਰ ਪ੍ਰਗਟ ਕੀਤੇ ਕਿ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਵਿਸਥਾਰ ਲਈ ਹੋਰ ਨਿੱਜੀ ਅਤੇ ਸਮੂਹਿਕ ਉਪਰਾਲਿਆਂ ਦੀ ਜਰੂਰਤ ਹੈ।
ਇਸ ਸਾਹਿਤਕ ਮਿਲਣੀ ਵਿੱਚ ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੀ ਫ਼ਾਊਂਡਰ ਅਤੇ ਪ੍ਰਬੰਧਕ ਰਮਿੰਦਰ ਰੰਮੀ, ਡਾ. ਅਮਰ ਜਿਉਤੀ ਮਾਂਗਟ, ਲੈਕਚਰਾਰ ਹਰਪ੍ਰੀਤ ਕੌਰ, ਗੁਰਿੰਦਰ ਕੌਰ ਵਾਲੀਆ, ਕਵੀ ਭੁਪਿੰਦਰ ਸਿੰਘ ਵਾਲੀਆ ਆਦਿ ਸ਼ਾਮਲ ਹੋਏ। ਇਸ ਮੌਕੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਡਾ. ਸਰਬਜੀਤ ਕੌਰ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਪੰਜਾਬੀ ਸਾਹਿਤ ਦੇ ਪ੍ਰਚਾਰ ਅਤੇ ਪਸਾਰ ਲਈ ਯਾਦਗਾਰੀ ਚਿੰਨ੍ਹ ਤੇ ਦੋਸ਼ਾਲੇ ਨਾਲ ਸਨਮਾਨਿਤ ਕੀਤਾ ਗਿਆ।

Related Articles

- Advertisement -spot_img

Latest Articles