ਪੰਜਾਬ ਭਵਨ ਜਲੰਧਰ ਦੇ ਮੁੱਖ ਸੰਚਾਲਿਕਾ ਹਰਪ੍ਰੀਤ ਕੌਰ ਉਰਫ਼ ਪ੍ਰੀਤ ਹੀਰ “ਧੀ ਪੰਜਾਬ ਦੀ ਐਵਾਰਡ” ਨਾਲ ਸਨਮਾਨਿਤ

ਅੰਤਰਰਾਸ਼ਟਰੀ ਧੀ ਦਿਹਾੜੇ ਨੂੰ ਸਮਰਪਿਤ “ਲੋਹੜੀ ਧੀਆਂ ਦੀ” 2023 ਪ੍ਰੋਗਰਾਮ ਦਾ ਆਯੋਜਨ

22 ਜਨਵਰੀ (ਕਾਵਿ-ਸੰਸਾਰ ਬਿਊਰੋ) : ਅੰਤਰਰਾਸ਼ਟਰੀ ਧੀ ਦਿਹਾੜੇ ਨੂੰ ਸਮਰਪਿਤ “ਲੋਹੜੀ ਧੀਆਂ ਦੀ” 2023 ਪ੍ਰੋਗਰਾਮ 22 ਜਨਵਰੀ ਨੂੰ ਸਿੰਘ ਸਭਾ ਗੁਰਦੁਆਰਾ ਸਾਹਿਬ ਨਕੋਦਰ ਵਿਖੇ ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਢਿੱਲੋਂ ਅਤੇ ਸਮੁੱਚੀ ਪ੍ਰਬੰਧਕੀ ਟੀਮ ਵੱਲੋਂ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਵੱਖ ਵੱਖ ਖੇਤਰ ਨਾਲ ਸੰਬੰਧਿਤ 11 ਪੰਜਾਬੀ ਮੁਟਿਆਰਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਪ੍ਰੀਤ ਹੀਰ

ਇਸ ਪ੍ਰੋਗਰਾਮ ਵਿਚ ਪੰਜਾਬ ਭਵਨ ਜਲੰਧਰ ਦੇ ਮੁੱਖ ਸੰਚਾਲਿਕਾ ਹਰਪ੍ਰੀਤ ਕੌਰ ਉਰਫ਼ ਪ੍ਰੀਤ ਹੀਰ ਨੂੰ ਅੰਤਰਰਾਸ਼ਟਰੀ ਪੱਧਰ ਤੇ ਹੋਣ ਵਾਲੇ ਸਾਹਿਤਕ ਸਮਾਗਮਾਂ ਦਾ ਅਤੇ ਨਾਲ ਹੀ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਉਹਨਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਕਰਕੇ ” ਧੀ ਪੰਜਾਬ ਦੀ ਐਵਾਰਡ” ਨਾਲ ਉੱਘੇ ਪੰਜਾਬੀ ਫਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਮਹਾਂਵੀਰ ਭੁੱਲਰ ਜੀ ਦੇ ਹੱਥੋਂ ਸਨਮਾਨਿਤ ਕਰਵਾਇਆ ਗਿਆ। ਇਸ ਵਿਚ ਪੰਜਾਬੀ ਗਾਇਕ ਮੰਗੀ ਮਾਹਲ, ਐਂਕਰ ਬਲਦੇਵ ਰਾਹੀਂ ਜੀ ਅਤੇ ਹੋਰ ਬਹੁਤ ਸਾਰੀਆਂ ਸਨਮਾਨ ਯੋਗ ਸਖ਼ਸ਼ੀਅਤਾਂ ਹਾਜ਼ਰ ਸਨ।

Related Articles

- Advertisement -spot_img

Latest Articles