ਭਾਰਤੀ ਕੌਂਸਲੇਟ ਜਨਰਲ ਵੈਨਕੂਵਰ ਵੱਲੋਂ ਰਾਬਿੰਦਰਨਾਥ ਟੈਗੋਰ 162ਵੀਂ ਜਯੰਤੀ ਮਨਾਈ

ਸਰੀ, 12 ਮਈ (ਹਰਦਮ ਮਾਨ)- ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਜਨਰਲ ਵੱਲੋਂ ਨੋਬਲ ਪੁਰਸਕਾਰ ਜੇਤੂ ਗੁਰੂਦੇਵ ਰਾਬਿੰਦਰਨਾਥ ਟੈਗੋਰ 162ਵੀਂ ਜਯੰਤੀ ਮਨਾਉਣ ਲਈ ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ (ਯੂ.ਬੀ.ਸੀ.) ਵਿਚ ਇੱਕ ਸਮਾਰੋਹ ਕਰਵਾਇਆ ਗਿਆ।

“ਅਜ਼ਾਦੀ ਕਾ ਅੰਮ੍ਰਿਤ ਮਹੋਤਸਵ” ਤਹਿਤ ਕਰਵਾਏ ਗਏ ਇਸ ਸਮਾਗਮ ਵਿਚ ਕੌਂਸਲੇਟ ਜਨਰਲ ਦੇ ਅਧਿਕਾਰੀਆਂ, ਯੂਬੀਸੀ ਦੇ ਏਸ਼ੀਅਨ ਸਟੱਡੀਜ਼ ਵਿਭਾਗ ਦੇ ਫੈਕਲਟੀ ਮੈਂਬਰਾਂ, ਭਾਰਤੀ ਡਾਇਸਪੋਰਾ ਦੇ ਮੈਂਬਰਾਂ ਅਤੇ ਯੂਬੀਸੀ ਦੇ ਵਿਦਿਆਰਥੀਆਂ ਨੇ ਰਾਬਿੰਦਰਨਾਥ ਟੈਗੋਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੇ ਜੀਵਨ ਅਤੇ ਯੋਗਦਾਨ ਬਾਰੇ ਗੱਲ ਕੀਤੀ।

ਹਰਦਮ ਮਾਨ

ਸਪੈਸ਼ਲ ਰਿਪੋਰਟਰ, ਬੀ.ਸੀ., ਕੈਨੇਡਾ

Related Articles

- Advertisement -spot_img

Latest Articles