/ Apr 15, 2025
Trending
ਸਰੀ, 21 ਦਸੰਬਰ (ਕਾਵਿ ਸੰਸਾਰ ਬਿਓਰੋ)- ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਬੀਤੇ ਦਿਨੀਂ ਸੀਨੀਅਰ ਸਿਟੀਜ਼ਨ ਸੈਂਟਰ, ਸਰੀ ਵਿਖੇ ਕਰਵਾਏ ਸ਼ੁਕਰਾਨਾ ਦਿਵਸ ਸਮਾਗਮ ਦੌਰਾਨ ਵੈਨਕੂਵਰ ਖੇਤਰ ਦੀਆਂ ਕਈ ਮੀਡੀਆ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਬਾਬੂਸ਼ਾਹੀ ਟੀਮ ਲਈ ਇਹ ਮਾਣ ਵਾਲੀ ਗੱਲ ਹੈ ਕਿ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਪ੍ਰਿਤਪਾਲ ਗਿੱਲ, ਮੀਤ ਪ੍ਰਧਾਨ ਸੁਰਜੀਤ ਸਿੰਘ ਮਾਧੋਪੁਰੀ, ਜਨਰਲ ਸਕੱਤਰ ਪਲਵਿੰਦਰ ਰੰਧਾਵਾ ਅਤੇ ਸਭਾ ਦੇ ਡਾਇਰੈਕਟਰਾਂ ਵੱਲੋਂ ਬਾਬੂਸ਼ਾਹੀ ਦੇ ਬੀਸੀ ਤੋਂ ਵਿਸ਼ੇਸ਼ ਰਿਪੋਰਟਰ ਅਤੇ ਪੰਜਾਬੀ ਸ਼ਾਇਰ ਹਰਦਮ ਮਾਨ ਨੂੰ ਵੀ ਇਹ ਸਨਮਾਨ ਪ੍ਰਦਾਨ ਕੀਤਾ ਗਿਆ।
ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ |
kavsansaar.com 2025