/ Apr 17, 2025
Trending

ਗੁਰਦੁਆਰਾ ਨਾਨਕ ਨਿਵਾਸ ਵਿਖੇ ਪੰਜਾਬੀ ਕਲਾਸਾਂ ਦੇ ਬੱਚਿਆਂ ਨੂੰ ਸਰਟੀਫੀਕੇਟ ਪ੍ਰਦਾਨ ਕੀਤੇ

ਸਰੀ, 27 ਜੂਨ (ਹਰਦਮ ਮਾਨ)-ਰਿਚਮੰਡ ਸਥਿਤ ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ (ਗੁਰਦੁਆਰਾ ਨਾਨਕ ਨਿਵਾਸ ਨੰਬਰ 5 ਰੋਡ) ਵਿਖੇ ਚੱਲ ਰਹੀਆਂ ਪੰਜਾਬੀ ਕਲਾਸਾਂ ਦੇ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਗੁਰਦੁਆਰਾ ਸਾਹਿਬ ਦੀ ਚੇਅਰ ਪਰਸਨ ਬੀਬੀ ਕਸ਼ਮੀਰ ਕੌਰ ਜੌਹਲ ਨੇ ਸਰਟੀਫੀਕੇਟ ਅਤੇ ਇਨਾਮ ਪ੍ਰਦਾਨ ਕੀਤੇ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਬਲਵੰਤ ਸਿੰਘ ਸੰਘੇੜਾ ਨੇ ਇਸ ਮੌਕੇ ਬੋਲਦਿਆਂ ਅਧਿਆਪਿਕਾ ਸ਼ਮਿੰਦਰਜੀਤ ਕੌਰ ਅਤੇ ਉਨ੍ਹਾਂ ਦੇ ਸਹਿਯੋਗੀ ਨਰਿੰਦਰ ਕੌਰ ਬਾਧ, ਕੁਲਵਿੰਦਰ (ਕੈਲੀ) ਸਿੱਧੂ ਅਤੇ ਹੋਰ ਸੇਵਾਦਾਰਾਂ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਅਤੇ ਗੁਰਬਾਣੀ ਨਾਲ ਜੋੜਨ ਦੇ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਬੀਬੀ ਕਸ਼ਮੀਰ ਕੌਰ ਜੌਹਲ, ਬੀਬੀ ਅਮਰਜੀਤ ਕੌਰ ਗਰੇਵਾਲ, ਸਿੱਧੂ ਪਰਿਵਾਰ, ਬੱਚਿਆਂ ਦੇ ਮਾਪਿਆਂ ਅਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ।

25 ਜੂਨ ਬੱਚਿਆਂ ਦਾ ਆਖਰੀ ਸਕੂਲ ਦਿਨ ਸੀ ਅਤੇ ਇਸ ਮੌਕੇ ਬੱਚਿਆਂ ਨੇ ਸਜੇ ਦਰਬਾਰ ਹਾਲ ਵਿਚ ਬਹੁਤ ਹੀ ਪਿਆਰ ਅਤੇ ਸਤਿਕਾਰ ਨਾਲ “ਖਾਲਸਾ ਮੇਰੋ ਰੂਪ ਹੈ ਖਾਸ, ਖਾਲਸਹ ਮਹਿ ਹਉ ਕਰਹੁੰ ਨਿਵਾਸ” ਸ਼ਬਦ ਗਾਇਣ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ।

ਹਰਦਮ ਮਾਨ

ਸਪੈਸ਼ਲ ਰਿਪੋਰਟਰ, ਬੀ.ਸੀ., ਕੈਨੇਡਾ

kav sansaar

Kav Sansaar

ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ | 

kavsansaar.com 2025

Selected menu has been deleted. Please select the another existing nav menu.