/ Feb 05, 2025
Trending
(ਕਾਵਿ-ਸੰਸਾਰ ਬਿਊਰੋ) : ਸਰਦੂਲ ਸਿੰਘ ਥਿਆੜਾ ਪ੍ਰਧਾਨ ਜਗਤ ਪੰਜਾਬੀ ਸਭਾ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਮਿੰਦਰ ਵਾਲੀਆ ਜੋ ਕਿ ਜਗਤ ਪੰਜਾਬੀ ਸਭਾ ਦੇ ਇਸਤਰੀ ਵਿੰਗ ਦੇ ਪ੍ਰਧਾਨ ਅਤੇ ਮੀਡੀਆ ਡਾਇਰੈਕਟਰ ਹਨ ਉਹ ਇਸ ਸਮੇਂ ਜਗਤ ਪੰਜਾਬੀ ਸਭਾ ਦੇ ਪ੍ਰੋਗਰਾਮਾਂ ਦੇ ਪ੍ਰਚਾਰ ਲਈ ਭਾਰਤ ਦੌਰੇ ਤੇ ਗਏ ਹੋਏ ਹਨ । ਉਹ ਭਾਰਤ ਦੇ ਪ੍ਰਮੁੱਖ ਸਾਹਿਤਕਾਰਾਂ ਤੇ ਉੱਚ ਕੋਟੀ ਦੇ ਲੇਖਕਾਂ ਨਾਲ 23,24 ਤੇ 25 ਜੂਨ 2023 ਨੂੰ ਹੋਣ ਵਾਲੀ 9ਵੀਂ ਵਰਲਡ ਪੰਜਾਬੀ ਕਾਨਫਰੰਸ ਬਾਰੇ ਵਿਚਾਰਾਂ ਦੀ ਸਾਂਝ ਕਰਨਗੇ । ਉਹ ਆਪਣਾ ਕੰਮ ਬਹੁਤ ਹੀ ਲਗਨ ਅਤੇ ਨਿਸ਼ਠਾ ਨਾਲ ਕਰਦੇ ਹਨ ।
ਸਰਦੂਲ ਸਿੰਘ ਥਿਆੜਾ
ਪ੍ਰਧਾਨ ਜਗਤ ਪੰਜਾਬੀ ਸਭਾ
ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ |
kavsansaar.com 2025