/ Feb 05, 2025
Trending
ਸਰੀ, 12 ਅਪ੍ਰੈਲ (ਹਰਦਮ ਮਾਨ)- 10ਵੇਂ ਮਾਂ ਬੋਲੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਮੌਕੇ ਉੱਘੇ ਚਿਤਰਕਾਰ ਜਰਨੈਲ ਸਿੰਘ ਵੱਲੋਂ ਸਥਾਨਕ ਚਿਤਰਕਾਰਾਂ ਦੇ ਸਹਿਯੋਗ ਨਾਲ ਇਕ ਚਿਤਰ ਪ੍ਰਦਰਸ਼ਨੀ ਲਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜਰਨੈਲ ਸਿੰਘ ਆਰਟਿਸਟ ਨੇ ਦੱਸਿਆ ਹੈ ਕਿ ਚਿਤਰ ਪ੍ਰਦਰਸ਼ਨੀ ਦਾ ਉਦਘਾਟਨ 16 ਅਪਰੈਲ (ਐਤਵਾਰ) ਨੂੰ ਬਾਅਦ ਦੁਪਹਿਰ 3 ਵਜੇ ਹੋਵੇਗਾ। ਇਸ ਪ੍ਰਦਰਸ਼ਨੀ ਵਿਚ ਪੰਜਾਬੀ ਸਭਿਆਚਾਰ, ਸਿੱਖ ਇਤਿਹਾਸ ਅਤੇ ਕੁਦਰਤ ਦੇ ਵੱਖ ਵੱਖ ਰੰਗਾਂ ਦੀ ਪੇਸ਼ਕਾਰੀ ਕਰਦੇ ਕਲਾਤਮਿਕ ਚਿਤਰ ਪ੍ਰਦਰਸ਼ਿਤ ਕੀਤੇ ਜਾਣਗੇ ਅਤੇ ਕੈਨੇਡੀਅਨ ਪੰਜਾਬੀ ਚਿਤਰਕਾਰਾਂ ਬਾਰੇ ਵਿਚਾਰ ਚਰਚਾ ਹੋਵੇਗੀ। ਪ੍ਰਦਰਸ਼ਨੀ ਦਾ ਸਮਾਪਤੀ ਸਮਾਗਮ 23 ਅਪਰੈਲ ਨੂੰ 3 ਵਜੇ ਹੋਵੇਗਾ। ਉਹਨਾਂ ਸਮੂਹ ਕਲਾ ਪ੍ਰੇਮੀਆਂ ਨੂੰ ਪ੍ਰਦਰਸ਼ਨੀ ਵਿਚ ਆ ਕੇ ਕਲਾਕਾਰਾਂ ਦੀ ਹੌਂਸਲਾ ਅਫਜ਼ਾਈ ਕਰਨ ਦਾ ਖੁੱਲ੍ਹਾ ਸੱਦਾ ਦਿੱਤਾ ਹੈ।
ਹਰਦਮ ਮਾਨ
ਸਪੈਸ਼ਲ ਰਿਪੋਰਟਰ, ਬੀ.ਸੀ., ਕੈਨੇਡਾ
ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ |
kavsansaar.com 2025