/ Feb 05, 2025
Trending
ਸਰੀ, 5 ਜੂਨ (ਹਰਦਮ ਮਾਨ)–ਤਰਕਸ਼ੀਲ ਸੁਸਾਇਟੀ ਕੈਨੇਡਾ ਵੱਲੋਂ ਸਾਲਾਨਾ ਤਰਕਸ਼ੀਲ ਨਾਟਕ ਮੇਲਾ 18 ਜੂਨ ਨੂੰ ਬਾਅਦ ਦੁਪਹਿਰ ਇਕ ਵਜੇ ਤੋਂ ਚਾਰ ਵਜੇ ਤੱਕ ਪੰਜਾਬ ਬੈਂਕੁਇਟ ਹਾਲ (ਪਾਇਲ ਬਿਜਨਸ ਸੈਂਟਰ) ਸਰੀ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਵਤਾਰ ਬਾਈ ਨੇ ਦੱਸਿਆ ਹੈ ਕਿ ਇਸ ਮੇਲੇ ਵਿਚ ਵਿਦਿਆਰਥੀਆਂ ਦੀ ਹੁੰਦੀ ਲੁੱਟ ਅਤੇ ਤਰਾਸਦੀ ਨੂੰ ਦਰਸਾਉਂਦਾ ਕੁਲਵਿੰਦਰ ਖਹਿਰਾ ਦਾ ਲਿਖਿਆ ਨਾਟਕ ‘ਮੈਂ ਕਿਤੇ ਨਹੀਂ ਗਿਆ” ਪੇਸ਼ ਕੀਤਾ ਜਾਵੇਗਾ। ਰਜਿੰਦਰ ਸਿੰਘ ਦੀ ਨਿਰਦੇਸ਼ਨਾ ਹੇਠ ਇਸ ਨਾਟਕ ਵਿਚ ਸੁਰਿੰਦਰ ਸ਼ਰਮਾ (ਲੋਕ ਕਲਾ ਮੰਚ ਮੁੱਲਾਂਪੁਰ) ਮੁੱਖ ਅਦਾਕਾਰ ਹੋਣਗੇ। ਉਨ੍ਹਾਂ ਦੱਸਿਆ ਕਿ ਨਾਟਕ ਦੇਖਣ ਦੀ ਕੋਈ ਟਿਕਟ ਨਹੀਂ ਅਤੇ ਸਾਰੇ ਚਾਹਵਾਨਾਂ ਲਈ ਖੁੱਲ੍ਹਾ ਸੱਦਾ ਹੈ।
ਹਰਦਮ ਮਾਨ
ਸਪੈਸ਼ਲ ਰਿਪੋਰਟਰ, ਬੀ.ਸੀ., ਕੈਨੇਡਾ
ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ |
kavsansaar.com 2025