/ Feb 05, 2025
Trending
ਹੰਸ ਰਾਜ ਮਹਿਲਾ ਮਹਾਂਵਿਦਿਆਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਯੂਥ ਵੈਲਫੇਅਰ ਵਿਭਾਗ ਨਾਲ ਮਿਲ ਕੇ ਸਾਂਝੇ ਤੌਰ ਤੇ ਕਾਵਿ ਉਚਾਰਣ ਪ੍ਰਤੀਯੋਗਤਾ ਕਰਵਾਈ ਗਈ। ਪ੍ਰਿੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਦੀ ਅਗਵਾਈ ਹੇਠ ਕਰਵਾਏ ਗਏ ਇਸ ਕਾਵਿ ਉਚਾਰਣ ਮੁਕਾਬਲੇ ਵਿੱਚ 32 ਵਿਦਿਆਰਥੀਆਂ ਨੇ ਭਾਗ ਲਿਆ। ਜਿਨ੍ਹਾਂ ਨੇ ਹਿੰਦੀ, ਪੰਜਾਬੀ, ਅੰਗਰੇਜ਼ੀ ਵਿੱਚ ਆਪਣੀਆਂ ਅਤੇ ਪ੍ਰਸਿੱਧ ਕਵੀਆਂ ਦੀਆਂ ਕਵਿਤਾਵਾਂ ਸੁਣਾਈਆਂ। ਡੀਨ ਯੂਥ ਵੈਲਫੇਅਰ ਸ਼੍ਰੀਮਤੀ ਨਵਰੂਪ ਨੇ ਵਿਦਿਆਰਥਣਾਂ ਨੂੰ ਕਾਵਿ ਉਚਾਰਣ ਲਈ ਉਤਸਾਹਿਤ ਕਰਦਿਆਂ ਉਨ੍ਹਾਂ ਨੂੰ ਕਵਿਤਾ ਦੀ ਵਧੀਆ ਪੇਸ਼ਕਾਰੀ ਦੇ ਨੁਕਤੇ ਸਮਝਾਏ।
ਪੰਜਾਬੀ ਸਾਹਿਤ ਸਭਾ ਦੇ ਇੰਚਾਰਜ ਸ਼੍ਰੀਮਤੀ ਕੁਲਜੀਤ ਕੌਰ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਹਿਤ ਤੇ ਸਮਾਜ ਦੇ ਗੂੜ੍ਹੇ ਨਾਤੇ ਬਾਰੇ ਦੱਸਿਆ। ਇਸ ਪ੍ਰੋਗਰਾਮ ਵਿੱਚ ਜੱਜਾਂ ਦੀ ਭੂਮਿਕਾ ਡਾ. ਜੋਤੀ ਗੋਗੀਆ, ਸ਼੍ਰੀਮਤੀ ਰਿਤੂ ਬਜਾਜ ਅਤੇ ਸ਼੍ਰੀਮਤੀ ਲਵਲੀਨ ਕੌਰ ਨੇ ਨਿਭਾਈ। ਇਨ੍ਹਾਂ ਮੁਕਾਬਲਿਆਂ ਵਿੱਚ ਸਕੀਰਾ ਇਰਸ਼ਾਦ ਅਤੇ ਮਨਪ੍ਰੀਤ ਕੌਰ ਨੇ ਪਹਿਲਾ, ਸੋਫੀਆ ਅਤੇ ਗਗਨਦੀਪ ਨੇ ਦੂਜਾ, ਕਿਰਨਦੀਪ ਅਤੇ ਬਿਪਨੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਨੇਹਾ ਅਤੇ ਦ੍ਰਿਸ਼ਟੀ ਨੇ ਹੌਂਸਲਾ ਵਧਾਊ ਇਨਾਮ ਹਾਸਲ ਕੀਤਾ। ਪ੍ਰਿੰਸੀਪਲ ਡਾ. ਅਜੇ ਸਰੀਨ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਸਮਾਜਿਕ, ਦੇਸ਼ ਪਿਆਰ ਆਦਿ ਵਿਸ਼ਿਆਂ ਬਾਰੇ ਅਤੇ ਵਾਤਾਵਰਨ ਦੀਆਂ ਚੁਣੌਤੀਆਂ ਬਾਰੇ ਖੁੱਲ੍ਹ ਕੇ ਲਿਖਣ ਅਤੇ ਕਵਿਤਾਵਾਂ ਰਾਹੀਂ ਆਪਣੇ ਵਿਚਾਰ ਪ੍ਰਗਟ ਕਰਨ ਲਈ ਪ੍ਰੇਰਣਾ ਦਿੱਤੀ।
ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ |
kavsansaar.com 2025