/ Feb 05, 2025
Trending

ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਿਰਮੌਰ ਸ਼ਖ਼ਸੀਅਤਾਂ ਦਾ ਸਨਮਾਨ ਸਮਾਗਮ 5 ਫਰਵਰੀ ਨੂੰ

20 ਜਨਵਰੀ (ਕਾਵਿ-ਸੰਸਾਰ ਬਿਓਰੋ) : ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ ਵੱਖ ਖੇਤਰਾਂ ਨਾਲ ਜੁੜੀਆਂ ਸਿਰਮੌਰ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਸਮਾਗਮ 5 ਫਰਵਰੀ ਦਿਨ ਐਤਵਾਰ ਨੂੰ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਅਤੇ ਪ੍ਰਧਾਨ ਸਰਦੂਲ ਸਿੰਘ ਥਿਆੜਾ ਨੇ ਦੱਸਿਆ ਕਿ ਇਹ ਸਮਾਗਮ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖ਼ਜੂਰ ਵਿਖੇ ਕਰਵਾਇਆ ਜਾਵੇਗਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਰੋਧੀ ਧਿਰ ਦੇ ਉੱਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ, ਡਾ. ਰਵਜੋਤ ਸਿੰਘ ਵਿਧਾਇਕ ਸ਼ਾਮਚੁਰਾਸੀ, ਜਸਵੀਰ ਸਿੰਘ ਰਾਜਾ ਵਿਧਾਇਕ ਉੜਮੁੜ ਟਾਂਡਾ, ਕਰਮਵੀਰ ਸਿੰਘ ਘੁੰਮਣ ਵਿਧਾਇਕ ਦਸੂਹਾ, ਮਹੰਤ ਤੇਜਾ ਸਿੰਘ ਖੁੱਡਾ, ਮਨਜੀਤ ਕੌਰ ਐੱਸਪੀ ਹੁਸ਼ਿਆਰਪੁਰ, ਸੇਵਾ ਮੁਕਤ ਐੱਸਐੱਸਪੀ ਕੁਲਵਿੰਦਰ ਸਿੰਘ ਥਿਆੜਾ, ਬਾਬਾ ਭੁਪਿੰਦਰ ਸਿੰਘ ਪਟਿਆਲਾ ਸੰਸਥਾ ਵੱਲੋਂ ਚੁਣੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨਗੇ।

ਚੇਅਰਮੈਨ ਅਜੈਬ ਸਿੰਘ ਚੱਠਾ ਅਤੇ ਪ੍ਰਧਾਨ ਸਰਦੂਲ ਸਿੰਘ ਥਿਆੜਾ ਨੇ ਅੱਗੇ ਦੱਸਿਆ ਕਿ ਇਸ ਸਮਾਗਮ ਲਈ ਗੁਰਦਿਆਲ ਸਿੰਘ ਉੱਚੀ ਬਸੀ, ਡਾ. ਉਪਕਾਰ ਸਿੰਘ ਸੂਚ, ਦਲਜੀਤ ਸਿੰਘ ਸਹੋਤਾ ਮਾਨਗੜ੍ਹ ਕੈਨੇਡਾ, ਮੈਂਬਰ ਪੰਜਾਬ ਵੁਮੈਨ ਕਮਿਸ਼ਨ ਕਿਰਨਪ੍ਰੀਤ ਕੌਰ ਧਾਮੀ, ਸਟੇਟ ਐਵਾਰਡੀ ਪਰਮਜੀਤ ਕੌਰ, ਡਾ. ਸੰਜੀਵ ਸ਼ਰਮਾ ਗੜ੍ਹਦੀਵਾਲਾ, ਸੰਤ ਬਾਬਾ ਰੋਸ਼ਨ ਸਿੰਘ ਵੱਲੋਂ ਸਮਾਗਮ ਲਈ ਵਿਸ਼ੇਸ਼ ਤੌਰ ’ਤੇ ਸਹਿਯੋਗ ਕੀਤਾ ਜਾ ਰਿਹਾ ਹੈ।


    ਰਮਿੰਦਰ ਵਾਲੀਆ

ਪ੍ਰਧਾਨ ਤੇ ਮੀਡੀਆ ਡਾਇਰੈਕਟਰ
ਜਗਤ ਪੰਜਾਬੀ ਸਭਾ ।

kav sansaar

Kav Sansaar

ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ | 

kavsansaar.com 2025

Selected menu has been deleted. Please select the another existing nav menu.