/ Feb 05, 2025
Trending
ਸਰੀ, 5 ਮਈ (ਹਰਦਮ ਮਾਨ)–ਅੱਜ ਸਵੇਰੇ 8 ਵਜੇ ਦੇ ਕਰੀਬ 144ਏ ਸਟਰੀਟ ਦੇ 8100-ਬਲਾਕ ਵਿਚ ਇਕ ਘਰ ਦੇ ਡਰਾਈਵਵੇਅ ‘ਤੇ ਨਿਸ਼ਾਨਾ ਬਣਾ ਕੇ ਕੀਤੀ ਗਈ ਗੋਲੀਬਾਰੀ ਵਿਚ ਇਕ ਬੰਦੇ ਦੇ ਗੰਭੀਰ ਹੋਣ ਦੀ ਖਬਰ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪੁੱਜੀ ਅਤੇ ਗੰਭੀਰ ਜ਼ਖਮੀ ਹਾਲਤ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਬੇਸ਼ੱਕ ਪੁਲਿਸ ਵੱਲੋਂ ਹਮਲੇ ਵਿਚ ਜਖਮੀ ਹੋਏ ਵਿਅਕਤੀ ਦੀ ਪਛਾਣ ਬਾਰੇ ਕੁਝ ਨਹੀਂ ਦੱਸਿਆ ਗਿਆ ਪਰ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖਮੀ ਹੋਣ ਵਾਲਾ ਵਿਅਕਤੀ ਸਰੀ ਦਾ ਵਸਨੀਕ ਅਤੇ ਪ੍ਰਸਿੱਧ ਕਬੱਡੀ ਪ੍ਰੋਮੋਟਰ ਨੀਟੂ ਕੰਗ ਹੈ। ਪਤਾ ਲੱਗਿਆ ਹੈ ਕਿ ਨੀਟੂ ਕੰਗ ਸਵੇਰੇ ਘਰੋਂ ਨਿਕਲਣ ਲੱਗਿਆ ਸੀ ਜਦੋਂ ਉਸ ਉੱਪਰ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਗੋਲੀਬਾਰੀ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਪੁਲਿਸ ਵੱਲੋਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਨੀਟੂ ਕੰਗ ਨੈਸ਼ਨਲ ਕਬੱਡੀ ਐਸੋਸੀਏਸ਼ਨ ਆਫ ਬੀ ਸੀ ਕੈਨੇਡਾ ਨਾਲ ਸਬੰਧਿਤ ਹੈ ਅਤੇ ਪਿਛਲੇ ਲੰਬੇ ਸਮੇਂ ਤੋ ਕਬੱਡੀ ਦੀ ਪ੍ਰੋਮੋਸ਼ਨ ਨਾਲ ਜੁੜਿਆ ਹੋਇਆ ਸੀ।
ਪੁਲਿਸ ਨੂੰ ਇਸ ਘਟਨਾ ਤੋਂ 30 ਮਿੰਟ ਬਾਅਦ 125 ਏ ਸਟਰੀਟ ਅਤੇ ਕੋਲਬਰੂਕ ਰੋਡ ਉਪਰ ਇਕ ਸੜੀ ਹੋਈ ਗੱਡੀ ਮਿਲੀ ਅਤੇ ਸਮਝਿਆ ਜਾਂਦਾ ਹੈ ਕਿ ਹਮਲਾਵਰਾਂ ਨੇ ਇਸ ਦੀ ਵਰਤੋਂ ਕੀਤੀ ਹੋਵੇਗੀ।
ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ |
kavsansaar.com 2025